Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:33-45

Help us?
Click on verse(s) to share them!
33ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”
34ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।”
35ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
36ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।
37ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।
38ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
39ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।
40ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”
41ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
43ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
44ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
45ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:33-45ਯੂਹੰਨਾ 6:33-45