Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:4-10

Help us?
Click on verse(s) to share them!
4ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
5ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।”
6ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
7ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
8ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
9“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
10ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:4-10ਯੂਹੰਨਾ 6:4-10