Text copied!
Bibles in Panjabi

ਯੂਹੰਨਾ 6:40-61 in Panjabi

Help us?

ਯੂਹੰਨਾ 6:40-61 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”
41 ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਸ ਨੇ ਕਿਹਾ, “ਮੈਂ ਹੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।”
42 ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’”
43 ਪਰ ਯਿਸੂ ਨੇ ਕਿਹਾ, “ਆਪਣੇ ਆਪ ਵਿੱਚ ਬੁੜ-ਬੁੜਾਉਣਾ ਬੰਦ ਕਰੋ।
44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।
45 ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।
46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
48 ਮੈਂ ਹੀ ਜਿੰਦਗੀ ਦੀ ਰੋਟੀ ਹਾਂ।
49 ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
50 ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।
51 ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”
52 ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
54 ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।
55 ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
57 ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।
58 ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।”
59 ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।
60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ