46ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ।
47ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
48ਮੈਂ ਹੀ ਜਿੰਦਗੀ ਦੀ ਰੋਟੀ ਹਾਂ।
49ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ।
50ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ।