52ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”
53ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
54ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ।
55ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ।
56ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ।
57ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ।