Text copied!
Bibles in Panjabi

ਯੂਹੰਨਾ 6:6-21 in Panjabi

Help us?

ਯੂਹੰਨਾ 6:6-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
7 ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ,
9 “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
10 ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
11 ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
12 ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”
13 ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ।
14 ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।
16 ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ।
17 ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ।
18 ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
19 ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।
20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।”
21 ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ