Text copied!
Bibles in Panjabi

ਯੂਹੰਨਾ 6:60-66 in Panjabi

Help us?

ਯੂਹੰਨਾ 6:60-66 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

60 ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
64 ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।
65 ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
66 ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।
ਯੂਹੰਨਾ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ