Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 6

ਯੂਹੰਨਾ 6:60-71

Help us?
Click on verse(s) to share them!
60ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?”
61ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ?
62ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ?
63ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
64ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।
65ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।”
66ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ।
67ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?”
68ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।
69ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”
70ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”
71ਯਿਸੂ ਸ਼ਮਊਨ ਇਸਕਰਿਯੋਤੀ ਦੇ ਪੁੱਤਰ ਯਹੂਦਾ ਬਾਰੇ ਆਖ ਰਿਹਾ ਸੀ, ਉਹ ਬਾਰ੍ਹਾਂ ਵਿੱਚੋਂ ਇੱਕ ਸੀ ਪਰ ਉਸ ਨੇ ਯਿਸੂ ਨੂੰ ਫੜਾਉਣਾ ਸੀ।

Read ਯੂਹੰਨਾ 6ਯੂਹੰਨਾ 6
Compare ਯੂਹੰਨਾ 6:60-71ਯੂਹੰਨਾ 6:60-71