9“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”
10ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ।
11ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।