Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 7

ਯੂਹੰਨਾ 7:15-31

Help us?
Click on verse(s) to share them!
15ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”
16ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
17ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
18ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
19ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
22ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
23ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
24ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
25ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
26ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
27ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
28ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
29ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”
30ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
31ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”

Read ਯੂਹੰਨਾ 7ਯੂਹੰਨਾ 7
Compare ਯੂਹੰਨਾ 7:15-31ਯੂਹੰਨਾ 7:15-31