2ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
3ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,
4ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”
5ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।
6ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
8ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”