Text copied!
Bibles in Panjabi

ਯੂਹੰਨਾ 7:21-28 in Panjabi

Help us?

ਯੂਹੰਨਾ 7:21-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
22 ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
23 ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
24 ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
25 ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
26 ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
27 ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
28 ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ