34ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”
35ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?
36ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
37ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
38ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”