37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
38 ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
39 ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
40 ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
42 ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”
43 ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।
44 ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
45 ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46 ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”
47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?
48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!
49 ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।