Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 7

ਯੂਹੰਨਾ 7:4-17

Help us?
Click on verse(s) to share them!
4ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”
5ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।
6ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
8ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”
9ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।
10ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
11ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”
12ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
13ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
14ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
15ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”
16ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
17ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।

Read ਯੂਹੰਨਾ 7ਯੂਹੰਨਾ 7
Compare ਯੂਹੰਨਾ 7:4-17ਯੂਹੰਨਾ 7:4-17