Text copied!
Bibles in Panjabi

ਯੂਹੰਨਾ 7:40-52 in Panjabi

Help us?

ਯੂਹੰਨਾ 7:40-52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
42 ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”
43 ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।
44 ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
45 ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46 ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”
47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?
48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!
49 ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।
50 ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
51 ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”
52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ