Text copied!
Bibles in Panjabi

ਯੂਹੰਨਾ 7:9-14 in Panjabi

Help us?

ਯੂਹੰਨਾ 7:9-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।
10 ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
11 ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”
12 ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
13 ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
14 ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
ਯੂਹੰਨਾ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ