Text copied!
Bibles in Panjabi

ਯੂਹੰਨਾ 8:24-34 in Panjabi

Help us?

ਯੂਹੰਨਾ 8:24-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ।”
25 ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।
26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”
27 ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।
28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”
30 ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।
31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
32 ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
33 ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”
34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ