Text copied!
Bibles in Panjabi

ਯੂਹੰਨਾ 8:31-44 in Panjabi

Help us?

ਯੂਹੰਨਾ 8:31-44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
32 ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
33 ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”
34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
35 ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ।
36 ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।
37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਬਚਨ ਨੂੰ ਕਬੂਲ ਕਰਨ ਲਈ ਰਾਜੀ ਨਹੀਂ ਹੋ।
38 ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”
39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।
40 ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਦੀ ਤਰ੍ਹਾਂ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”
42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।
44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ