Text copied!
Bibles in Panjabi

ਯੂਹੰਨਾ 8:43-54 in Panjabi

Help us?

ਯੂਹੰਨਾ 8:43-54 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ।
44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
45 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।
46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”
48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ।”
49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50 ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।
51 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।”
52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।
53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”
54 ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ