Text copied!
Bibles in Panjabi

ਯੂਹੰਨਾ 8:49-58 in Panjabi

Help us?

ਯੂਹੰਨਾ 8:49-58 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਆਦਰ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।
50 ਮੈਂ ਆਪਣਾ ਆਦਰ ਨਹੀਂ ਚਾਹੁੰਦਾ। ਇੱਕ ਅਜਿਹਾ ਹੈ ਜੋ ਮੇਰਾ ਆਦਰ ਕਰਨਾ ਚਾਹੁੰਦਾ ਹੈ। ਉਹ ਨਿਆਈਂ ਹੈ।
51 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।”
52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।
53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?”
54 ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55 ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56 ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”
58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ