Text copied!
Bibles in Panjabi

ਯੂਹੰਨਾ 8:54-59 in Panjabi

Help us?

ਯੂਹੰਨਾ 8:54-59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

54 ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
55 ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।
56 ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।”
57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।”
58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।
ਯੂਹੰਨਾ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ