Text copied!
Bibles in Panjabi

ਯੂਹੰਨਾ 9:15-19 in Panjabi

Help us?

ਯੂਹੰਨਾ 9:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16 ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
17 ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”
18 ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।
19 ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ