Text copied!
Bibles in Panjabi

ਯੂਹੰਨਾ 9:19-23 in Panjabi

Help us?

ਯੂਹੰਨਾ 9:19-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
20 ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।
21 ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।”
22 ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
23 ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ