Text copied!
Bibles in Panjabi

ਯੂਹੰਨਾ 9:2-16 in Panjabi

Help us?

ਯੂਹੰਨਾ 9:2-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?”
3 ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
4 ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।
5 ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।”
6 ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
7 ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।
8 ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
9 ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”
10 ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”
11 ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”
12 ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।”
13 ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
14 ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”
15 ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16 ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ