Text copied!
Bibles in Panjabi

ਯੂਹੰਨਾ 9:22-31 in Panjabi

Help us?

ਯੂਹੰਨਾ 9:22-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
23 ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”
24 ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
25 ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।”
26 ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ?”
27 ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
28 ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ