23 ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”
24 ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
25 ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।”