Text copied!
Bibles in Panjabi

ਯੂਹੰਨਾ 9:27-32 in Panjabi

Help us?

ਯੂਹੰਨਾ 9:27-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
28 ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ