Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 9

ਯੂਹੰਨਾ 9:27-40

Help us?
Click on verse(s) to share them!
27ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
28ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।
33ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
34ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।
35ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”
37ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
38ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
39ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”
40ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”

Read ਯੂਹੰਨਾ 9ਯੂਹੰਨਾ 9
Compare ਯੂਹੰਨਾ 9:27-40ਯੂਹੰਨਾ 9:27-40