Text copied!
Bibles in Panjabi

ਯੂਹੰਨਾ 9:28-36 in Panjabi

Help us?

ਯੂਹੰਨਾ 9:28-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।
33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
34 ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।
35 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36 ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ