Text copied!
Bibles in Panjabi

ਯੂਹੰਨਾ 9:28-41 in Panjabi

Help us?

ਯੂਹੰਨਾ 9:28-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।
33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
34 ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।
35 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36 ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”
37 ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
38 ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”
40 ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
41 ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”
ਯੂਹੰਨਾ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ