29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30 ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।
33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”