5 ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।”
6 ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
7 ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।