7 ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।
8 ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
9 ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”
10 ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”