Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਯੂਹੰਨਾ - ਯੂਹੰਨਾ 9

ਯੂਹੰਨਾ 9:9-18

Help us?
Click on verse(s) to share them!
9ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”
10ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”
11ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”
12ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।”
13ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
14ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”
15ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
17ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”
18ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।

Read ਯੂਹੰਨਾ 9ਯੂਹੰਨਾ 9
Compare ਯੂਹੰਨਾ 9:9-18ਯੂਹੰਨਾ 9:9-18