Text copied!
Bibles in Panjabi

ਰਸੂਲਾਂ ਦੇ ਕਰਤੱਬ 10:18-35 in Panjabi

Help us?

ਰਸੂਲਾਂ ਦੇ ਕਰਤੱਬ 10:18-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
19 ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
20 ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
21 ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?
22 ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।
23 ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।
24 ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।
25 ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।
26 ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।
27 ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।
28 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।
29 ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?
30 ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।
31 ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।
32 ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।
33 ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।
34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।
35 ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ