Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:20-32

Help us?
Click on verse(s) to share them!
20ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
21ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?
22ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।
23ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।
24ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।
25ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।
26ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।
27ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।
28ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।
29ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?
30ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।
31ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।
32ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:20-32ਰਸੂਲਾਂ ਦੇ ਕਰਤੱਬ 10:20-32