Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:25-34

Help us?
Click on verse(s) to share them!
25ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।
26ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।
27ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।
28ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।
29ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?
30ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।
31ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।
32ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।
33ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।
34ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:25-34ਰਸੂਲਾਂ ਦੇ ਕਰਤੱਬ 10:25-34