Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:3-23

Help us?
Click on verse(s) to share them!
3ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!
4ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
5ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਵਾ ਲੈ।
6ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।
7ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
8ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ।
9ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
10ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ।
11ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।
12ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।
13ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!
14ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
15ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
16ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
17ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।
18ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
19ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
20ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
21ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?
22ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।
23ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:3-23ਰਸੂਲਾਂ ਦੇ ਕਰਤੱਬ 10:3-23