Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:35-45

Help us?
Click on verse(s) to share them!
35ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
36ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।
37ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।
38ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
39ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।
40ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।
41ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।
42ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।
43ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
44ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।
45ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:35-45ਰਸੂਲਾਂ ਦੇ ਕਰਤੱਬ 10:35-45