38ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
39ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।
40ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।