43ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
44ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।
45ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।
46ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ,
47ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।
48ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।