Text copied!
Bibles in Panjabi

ਰਸੂਲਾਂ ਦੇ ਕਰਤੱਬ 10:8-20 in Panjabi

Help us?

ਰਸੂਲਾਂ ਦੇ ਕਰਤੱਬ 10:8-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ।
9 ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
10 ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ।
11 ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।
12 ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।
13 ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!
14 ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
15 ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
16 ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
17 ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।
18 ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
19 ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
20 ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ