Text copied!
Bibles in Panjabi

ਰਸੂਲਾਂ ਦੇ ਕਰਤੱਬ 11:10-19 in Panjabi

Help us?

ਰਸੂਲਾਂ ਦੇ ਕਰਤੱਬ 11:10-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ।
11 ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।
12 ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
13 ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
14 ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।
15 ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
16 ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
17 ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
18 ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
19 ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
ਰਸੂਲਾਂ ਦੇ ਕਰਤੱਬ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ