11ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।
12ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
13ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
14ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।
15ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
16ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।