Text copied!
Bibles in Panjabi

ਰਸੂਲਾਂ ਦੇ ਕਰਤੱਬ 11:11-16 in Panjabi

Help us?

ਰਸੂਲਾਂ ਦੇ ਕਰਤੱਬ 11:11-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।
12 ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
13 ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
14 ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।
15 ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
16 ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
ਰਸੂਲਾਂ ਦੇ ਕਰਤੱਬ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ