14ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।
15ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
16ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
17ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
18ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।
21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।
22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ।
23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।