Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 11

ਰਸੂਲਾਂ ਦੇ ਕਰਤੱਬ 11:18-29

Help us?
Click on verse(s) to share them!
18ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।
21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।
22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ।
23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
27ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
28ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।
29ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ।

Read ਰਸੂਲਾਂ ਦੇ ਕਰਤੱਬ 11ਰਸੂਲਾਂ ਦੇ ਕਰਤੱਬ 11
Compare ਰਸੂਲਾਂ ਦੇ ਕਰਤੱਬ 11:18-29ਰਸੂਲਾਂ ਦੇ ਕਰਤੱਬ 11:18-29