23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
24 ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
25 ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
26 ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
27 ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
28 ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।