5ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
6ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,
7ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ।
8ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!
9ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
10ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ।